ਵਿਧਾਇਕ ਲਾਭ ਸਿੰਘ ਉਗੋਕੇ ਨੇ ਹੜ੍ਹ ਪੀੜਤ ਕਿਸਾਨ ਨੂੰ ਵੰਡੀ ਮੁਆਵਜ਼ਾ ਰਾਸ਼ੀ
ਤਪਾ, 21 ਅਕਤੂਬਰ
ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਵੱਲੋਂ ਸਬ ਡਵੀਜਨ ਤਪਾ ਦੇ ਹੜ੍ਹ ਪੀੜਤਾਂ ਨੂੰ ਮੁਆਵਜਾ ਰਾਸ਼ੀ ਦੇ ਮੰਨਜੂਰੀ ਪੱਤਰਾਂ ਦੀ ਵੰਡ ਕੀਤੀ ਗਈ।
ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਅੱਜ ਐਸ.ਡੀ.ਐਮ. ਦਫ਼ਤਰ ਤਪਾ ਦੇ ਮੀਟਿੰਗ ਹਾਲ ਵਿੱਚ ਸਮਾਗਮ ਕਰਕੇ 16 ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਤਕਰੀਬਨ 32 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮੰਨਜੂਰੀ ਪੱਤਰ ਵੰਡੇ ਗਏ। ਇਸ ਸਮਾਗਮ ਵਿੱਚ ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਬ ਡਵੀਜ਼ਨ ਤਪਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮੰਨਜੂਰੀ ਪੱਤਰ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦਿਆਂ ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤਾਂ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਨਾਂ ਦੀ ਮੱਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕੋਈ ਵੀ ਪੀੜਤ ਪਰਿਵਾਰ ਮੱਦਦ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰ੍ਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅਮ੍ਰਿਤ ਢਿੱਲਵਾਂ, ਤਹਿਸੀਲਦਾਰ ਉਂਕਾਰ ਸਿੰਘ ਅਤੇ ਐਸ.ਡੀ.ਐਮ. ਦਫ਼ਤਰ ਤਪਾ ਦਾ ਸਟਾਫ਼ ਹਾਜ਼ਰ ਸਨ।