ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

ਫਾਜ਼ਿਲਕਾ/ਅਬੋਹਰ 28 ਜੁਲਾਈ          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ […]

ਫਾਜ਼ਿਲਕਾ/ਅਬੋਹਰ 28 ਜੁਲਾਈ
          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

          ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਵਿੱਚ ਪੱਕੀਆਂ ਸੜਕਾਂ  ਤੇ  ਪੱਕੀਆਂ ਇੰਟਰਲੋਕਿੰਗ ਟਾਈਲਾਂ ਵਾਲੀਆਂ ਗਲੀਆਂ ਬਣਵਾਈਆਂ ਜਾ ਰਹੀਆਂ ਹਨ, ਇਸੇ ਤਹਿਤ ਹੀ ਅੱਜ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕਿੰਗ ਟਾਈਲਾਂ ਨਾਲ ਬਣਨ ਵਾਲੀ ਗਲੀ ਦਾ ਨੀਹ ਪੱਥਰ ਰੱਖਿਆ ਗਿਆ ਹੈ। ਉਨਾ ਪਿੰਡ ਦੇ ਸਰਪੰਚ, ਮੈਂਬਰ ਤੇ ਆਗੂਆਂ ਨੂੰ ਕਿਹਾ ਕਿ ਪਿੰਡ ਵਿੱਚ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾਣ ਤੇ ਜੇਕਰ ਪਿੰਡ ਵਿੱਚ ਕੋਈ ਵੀ ਵਿਕਾਸ ਕਾਰਜ ਹੋਣ ਵਾਲਾ ਹੈ ਤਾਂ ਉਨਾਂ ਦੇ ਧਿਆਉਣ ਵਿੱਚ ਲਿਆਉਣ ਤਾਂ ਜੋ ਉਸਨੂੰ ਵੀ ਜਲਦ ਤੋਂ ਜਲਦ ਆਰੰਭਿਆ ਜਾਵੇ।  ਇਸ ਮੌਕੇ ਪਿੰਡ ਦੇ ਸਰਪੰਚ ਬੰਟੀ ਭਾਟੀ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਨਾਲ ਮੌਜੂਦ ਸੀ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ