ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

ਖਡੂਰ ਸਾਹਿਬ, 07 ਸਤੰਬਰ
ਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕਰਮੂਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਪਹੁੰਚਾ ਕੇ ਸਹਾਇਤਾ  ਕੀਤੀ ਹੈ।
ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਚਾਰਾ ਖਤਮ ਹੋ ਗਿਆ ਹੈ ਅਤੇ ਲੋਕਾਂ ਨੂੰ ਪਸ਼ੂਆਂ ਦਾ ਪੇਟ ਭਰਨ ਵਾਸਤੇ ਚਾਰੇ ਦੀ ਜਰੂਰਤ ਪੈ ਰਹੀ ਹੈ।
ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਦੇ ਚਾਰੇ ਵਿੱਚ ਪਸ਼ੂਆਂ ਦਾ ਅਚਾਰ, ਚੋਕਰ, ਅਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਹੜ੍ਹਾਂ ਨੇ ਹਲਕਾ ਖਡੂਰ ਸਾਹਿਬ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹਨਾਂ ਪਿੰਡ ਵਿੱਚ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।

ਉਨਾਂ ਕਿਹਾ ਕਿ "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਜਨਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।" ਇਸ ਮੌਕੇ ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।
ਉਨ੍ਹਾਂ ਭਰੋਸਾ ਦਿਵਾਇਆ ਹੈ, ਕਿ ਇਸ ਦੁੱਖ ਦੀ ਘੜੀ ਦੇ ਵਿੱਚ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।
ਇਸ ਸਮੇਂ ਉਨਾਂ ਦੇ ਨਾਲ ਚੇਅਰਮੈਨ ਰਣਜੀਤ ਸਿੰਘ ਚੀਮਾ,  ਰਣਜੀਤਪਾਲ ਸਿੰਘ ਮੁਹਾਲੀ , ਬਲਾਕ ਪ੍ਰਧਾਨ ਸੁਵਿੰਦਰ ਸਿੰਘ ਚੰਬਾ, ਬਲਾਕ ਪ੍ਰਧਾਨ ਹੈਰੀ ਗਿੱਲ,ਬਲਕਾਰ ਸਿੰਘ ਨੌਸ਼ਹਿਰਾ ਆ ਪੰਨੂਆ, ਨਿਸ਼ਾਨ ਸਿੰਘ, ਡਾਕਟਰ ਉਪਕਾਰ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਪੰਨੂ ਰੂੜੇ ਆਸਲ  ਆਮ ਆਦਮੀ ਪਾਰਟੀ ਦੀ ਸਾਰੀ ਟੀਮ ਉਸ ਸਮੇਂ ਹਾਜ਼ਰ ਸਨ। 

Tags: