ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ (000) – ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ […]

ਲੁਧਿਆਣਾ, 24 ਜੁਲਾਈ (000) – ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਨੂੰ ਸਰਕਾਰੀ ਦਫ਼ਤਰਾਂ ਵਿੱਚ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਰਹੇ ਵਿਕਾਸ ਕਾਰਜ਼ਾਂ ਸਬੰਧੀ ਵੀ ਗੱਲਬਾਤ ਕੀਤੀ ਅਤੇ ਕਿਹਾ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਵਸਨੀਕ ਇਨ੍ਹਾਂ ਦਾ ਲਾਭ ਲੈ ਸਕਣ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੇ ਬੂਹੇ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਰਾਹੀਂ ਲੱਗ ਰਹੇ ਕੈਂਪਾਂ ਦਾ ਵਸਨੀਕ ਭਰਪੂਰ ਲਾਹਾ ਲੈ ਰਹੇ ਹਨ।

ਡਿਪਟੀ ਕਮਿਸ਼ਨਰ ਸਾਕਸ਼਼ੀ ਸਾਹਨੀ ਵਲੋਂ ਵੀ ਵਿਧਾਇਕ ਗਿਆਸਪੁਰਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ