ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਹੋਵੇਗਾ।

ਵਿਧਾਇਕ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਤੁਰੰਤ ਤੁਲਾਈ ਸਮੇਂ-ਸਿਰ ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੰਡੀ ਵਿੱਚ ਬਾਰਦਾਨਾ, ਤੋਲ ਕਾਂਟੇ ਅਤੇ ਹੋਰ ਲੋੜੀਂਦੇ ਸਾਜੋ-ਸਾਮਾਨ ਦੀ ਕੋਈ ਘਾਟ ਨਾ ਰਹੇ।

ਇਸ ਤੋਂ ਇਲਾਵਾ ਉਨ੍ਹਾਂ ਮੰਡੀ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਲਈ ਛਾਂ, ਸਫਾਈ ਅਤੇ ਸੁਰੱਖਿਆ ਦੇ ਉਚਿਤ ਪ੍ਰਬੰਧ ਦੀ ਸਮੀਖਿਆ ਕੀਤੀ।

ਵਿਧਾਇਕ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀ ਵਿੱਚ ਲਿਆਂਦੇ ਸਮੇਂ ਸਰਕਾਰੀ ਨਿਯਮਾਂ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਪ੍ਰਤੀਨਿਧੀ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ। 

Latest

ਅੰਮ੍ਰਿਤਸਰ: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਮੂਨਕ 'ਚ ਖੁਸ਼ੀਆਂ ਦਾ ਮਾਹੌਲ ਗ਼ਮ 'ਚ ਬਦਲਿਆ: ਵਿਆਹ ਸਮਾਗਮ ਦੌਰਾਨ ਖਾਣਾ ਖਾਣ ਨਾਲ ਕਈ ਲੋਕ ਬਿਮਾਰ, ਸਿਵਲ ਅਤੇ ਨਿੱਜੀ ਹਸਪਤਾਲਾਂ ਵਿੱਚ ਕਰਵਾਇਆ ਦਾਖ਼ਲ