ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ
By NIRPAKH POST
On
ਫਾਜਿਲਕਾ 1 ਫਰਵਰੀ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ |
ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ ਸੇਵਾ ਅਰਪਣ ਕੀਤੀ|
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |



