ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

ਫ਼ਿਰੋਜ਼ਪੁਰ, 21 ਜੁਲਾਈ 

 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ ਸਕੀਮ ਅਧੀਨ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਸੌਂਪੇ ਗਏ, ਜਿਨ੍ਹਾਂ ਦੀ ਕੁੱਲ ਰਕਮ ਲਗਭਗ 80.99 ਲੱਖ ਰੁਪਏ ਬਣਦੀ ਹੈ।

 ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਮੁਆਫੀ ਨਾ ਸਿਰਫ਼ ਇਨ੍ਹਾਂ ਲਾਭਪਾਤਰੀਆਂ ਤੇ ਆਰਥਿਕ ਬੋਝ ਹਟਾਵੇਗੀ, ਸਗੋਂ ਲਾਭਪਾਤਰੀਆਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਲਈ ਹੌਂਸਲਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਮੁਸ਼ਕਲਾਂ ਦੀ ਵਜ੍ਹਾ ਨਾਲ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੀ ਗਈ ਇਹ ਕਰਜ਼ਾ ਮੁਆਫੀ ਸਕੀਮ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਨਿਸ਼ਾਨੀ ਹੈ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧੀਆ ਲੋਕ-ਭਲਾਈ ਦੀਆਂ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਹਰੇਕ ਵਰਗ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਤਰ੍ਹਾਂ ਰਾਜ ਨੂੰ ਤਰੱਕੀ ਤੇ ਵਿਕਾਸ ਵਿੱਚ ਹੋਰ ਅੱਗੇ ਵਧਾਇਆ ਜਾ ਸਕੇ।