ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਣ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਣ ਦਾ ਰੱਖਿਆ ਨੀਂਹ ਪੱਥਰ

ਫਿਰੋਜ਼ਪੁਰ 11 ਮਾਰਚ 2024.         ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਸਰਕਾਰੀ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।                 ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਸਪਤਾਲ ਦੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਸਪਤਾਲ ਦੇ ਸੁਧਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ […]

ਫਿਰੋਜ਼ਪੁਰ 11 ਮਾਰਚ 2024.

        ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਸਰਕਾਰੀ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

                ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਸਪਤਾਲ ਦੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਸਪਤਾਲ ਦੇ ਸੁਧਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਟਾਫ ਦੇ ਦਫ਼ਤਰ ਲਈ ਪਹਿਲਾਂ ਹੀ ਨਵੀਂ ਬਿਲਡਿੰਗ ਬਣਾ ਕੇ ਦਿੱਤੀ ਗਈ ਹੈ ਤੇ ਹੁਣ ਵੈਟਰਨਰੀ ਪੋਲੀਕਲੀਨਿਕ ਵਿਖੇ ਉਪਕਰਨਾਂ ਦੀ ਖਰੀਦ ਅਤੇ ਬਿਲਡਿੰਗ ਦੇ ਨਵੀਨੀਕਰਣ ਲਈ 90 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੋਰ ਫੰਡ ਵੀ ਮੁਹੱਈਆ ਕਾਰਵਾਏ ਜਾਣਗੇ ਤਾਂ ਜੋ ਇਸ ਜ਼ਿਲ੍ਹਾ ਪੱਧਰ ਦੇ ਪਸ਼ੂ ਹਸਪਤਾਲ ਵਿੱਚ ਲੋਕਾਂ ਨੂੰ ਪਸ਼ੂਆਂ ਦੇ ਇਲਾਜ ਲਈ ਵਧੀਆ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਸਕਣ ।

                ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰੀ ਸ. ਬਲਰਾਜ ਸਿੰਘ ਕਟੋਰਾ, ਸ੍ਰੀ ਬਲਦੇਵ ਮੱਲ੍ਹੀ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਅਮਰਿੰਦਰ ਬਰਾੜ, ਸ੍ਰੀ ਗੁਰਜੀਤ ਚੀਮਾ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਭੇਜ ਸਿੰਘ ਅਤੇ ਹਸਪਤਾਲ ਦੇ ਡਾਕਟਰ ਵੀ ਹਾਜ਼ਰ ਸਨ। 

Tags: