ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ (     ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਆ ਰਹੇ ਸਾਰਥਿਕ ਨਤੀਜਿਆਂ ਵਜੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤਮੰਦ ਸੋਚ ਤੇ ਸੁਚੱਜੀ ਜਿੰਦਗੀ ਜਿਊਣ ਸਬੰਧੀ ਉਸਾਰੂ ਤਬਦੀਲੀ ਆਈ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋ ਰਹੀਆਂ ਨਸ਼ਾ ਮੁਕਤੀ ਜਾਗਰੂਕਤਾ ਯਾਤਰਾਵਾਂ’ ਤੋਂ ਪ੍ਰੇਰਿਤ ਹੋ ਕੇ ਲੋਕ ਨਸ਼ਿਆਂ ਤੋਂ ਕਿਨਾਰਾ ਕਰਨ ਲਈ ਅੱਗੇ ਆ ਰਹੇ ਹਨ। ਉਨਾਂ ਪਿੰਡ ਕੋਟਲਾ ਬੱਝਾ ਸਿੰਘ ਵਿਖੇ ਕੀਤੀ ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਸਹੁੰ ਵੀ ਚੁਕਾਈ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ।

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਚ ਸਰਕਾਰ ਵਲੋਂ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੋਜਾਨਾਂ ਹੀ ਸਮੱਗਲਰਾਂ ਦੇ ਟਿਕਾਣਿਆਂ ਤੇ ਛਾਪਾਮਾਰੀ ਕਰਕੇ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਨਸ਼ਾ ਤਸਕਰ ਪੁਲੀਸ ਦੀ ਗ੍ਰਿਫਤ ਵਿੱਚ ਆ ਰਹੇ ਹਨ ਅਤੇ ਤਸਕਰਾਂ ਵਲੋਂ ਨਸ਼ਿਆਂ ਦੀ ਕਾਲੀ ਕਮਾਈ ਤੋਂ ਕੀਤੀਆਂ ਗਈਆਂ ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਤਹਿਸ-ਨਹਿਸ ਕੀਤਾ ਜਾ ਰਿਹਾ ਹੈ।

ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੇ ਖਾਤਮੇ ਲਈ ਆਪਣੇ ਪਿੰਡਾਂ ਤੇ ਸ਼ਹਿਰੀ ਮੁਹੱਲਿਆਂ ਚੋਂ ਨਸ਼ਾ ਤਸਕਰਾਂ ਬਾਰੇ ਸਰਕਾਰ ਨੂੰ ਗੁਪਤ ਸੂਚਨਾਵਾਂ ਅਤੇ ਨਸ਼ਾ ਪੀੜਤਾਂ ਨੂੰ ਮੁਫਤ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾ ਤੱਕ ਲਿਜਾਣ ਚ ਪਹਿਲ ਕਦਮੀ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਮੋਹਤਬਰ ਆਗੂ ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ।