ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਬਟਾਲਾ, 19 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘਸੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ ਲਗਾਈਆਂ ਗਈਆਂ ਹਨ।

ਵਿਧਾਇਕ ਸ਼ੈਰੀ ਕਲਸੀ ਵਲੋਂ ਗਰੀਨ ਸਿਟੀ ਬਟਾਲਾ ਵਿਖੇ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬੀਤੇ ਦਿਨੀਂ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਲਮਕੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਗਰੀਨ ਸਿਟੀ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।