ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 'ਚ ਸੜਕ ਨਿਰਮਾਣ ਕਾਰਜ਼ਾਂ ਦਾ ਆਗਾਜ਼

- ਇਸ ਪ੍ਰੋਜੈਕਟ ਤਹਿਤ ਕਰੀਬ 57 ਲੱਖ ਰੁਪਏ ਕੀਤੇ ਜਾਣਗੇ ਖਰਚ – ਰਾਜਿੰਦਰਪਾਲ ਕੌਰ ਛੀਨਾ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 'ਚ ਸੜਕ ਨਿਰਮਾਣ ਕਾਰਜ਼ਾਂ ਦਾ ਆਗਾਜ਼

ਲੁਧਿਆਣਾ, 3 ਜੁਲਾਈ (ਸੁਖਦੀਪ ਸਿੰਘ ਗਿੱਲ )– ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 33 ਅਧੀਨ ਸਤਿਸੰਗ ਘਰ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।  ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ 'ਤੇ ਕਰੀਬ 57 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਸੜਕਾਂ ਨੂੰ ਹਮੇਸ਼ਾਂ ਅਣਗੋਲਿਆ ਕੀਤਾ ਹੈ ਅਤੇ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ। ਉਨ੍ਹਾਂ ਦੱਸਿਆ ਕਿ ਸੜਕਾਂ ਦਾ ਸਿਰਫ਼ ਪੈਚ ਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਸੀ ਅਤੇ ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ।

WhatsApp Image 2025-07-03 at 5.33.48 PM

Read Also : ਮੰਤਰੀ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ ਕਿਹਾ- ਲੁਧਿਆਣਾ ਵਿੱਚ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇਗਾ

ਇਸ ਮੌਕੇ ਰਜਿੰਦਰ ਸਿੰਘ, ਕੁਲਦੀਪ ਧੀਂਗਾਨ, ਪ੍ਰਭਜੋਤ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।