ਹੋਮਲੈਂਡ ਸੁਸਾਇਟੀ ਦੇ ਬਾਹਰ ਇੱਕ ਧੜੇ ਨੇ ਦੂਜੇ ਧੜੇ ਤੇ ਕੀਤੀ ਫਾਇਰਿੰਗ, ਮਾਮਲੇ ਦੀ ਜਾਂਚ ਚ ਜੁੱਟੀ ਪੁਲਿਸ

ਹੋਮਲੈਂਡ ਸੁਸਾਇਟੀ ਦੇ ਬਾਹਰ ਇੱਕ ਧੜੇ ਨੇ ਦੂਜੇ ਧੜੇ ਤੇ ਕੀਤੀ ਫਾਇਰਿੰਗ, ਮਾਮਲੇ ਦੀ ਜਾਂਚ ਚ ਜੁੱਟੀ ਪੁਲਿਸ

Mohali Homeland Society firing

Mohali Homeland Society firing

ਮੋਹਾਲੀ ਦਾ ਵੀ.ਵੀ.ਆਈ.ਪੀ ਇਲਾਕਾ ਮੰਨੀ ਜਾਂਦੀ ਹੋਮਲੈਂਡ ਸੁਸਾਇਟੀ ਦੇ ਬਾਹਰ ਦੇਰ ਰਾਤ ਦੋ ਧਿਰਾਂ ਵੱਲੋਂ ਇੱਕ ਦੂਜੇ ‘ਤੇ ਫਾਇਰਿੰਗ ਕੀਤੀ ਗਈ। ਇੱਕ ਧੜੇ ਨੇ ਦੂਜੇ ਧੜੇ ਤੇ ਗੋਲੀਆਂ ਚਲਾਈਆਂ। ਇਸ ਵਿੱਚ ਪੰਜ ਰਾਉਂਡ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਕਰਨ ਵਾਲੇ ਵੀ ਇਸੇ ਸੁਸਾਇਟੀ ਦੇ ਵਸਨੀਕ ਦੱਸੇ ਜਾ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਗੋਲੀਬਾਰੀ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਹ ਸਾਰੀਆਂ ਗੋਲੀਆਂ ਕੰਧ ਨਾਲ ਲੱਗੀਆਂ। ਪੁਲਿਸ ਨੇ ਇਸ ਤੋਂ ਤਿੰਨ ਖੋਲ ਬਰਾਮਦ ਕੀਤੇ ਹਨ। ਇਸ ਦੌਰਾਨ ਫਾਇਰਿੰਗ ਕਰਨ ਵਾਲੇ ਮੌਕੇ ਤੋਂ ਫਰਾਰ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਚਾਰ ਵਿਅਕਤੀਆਂ ਦੀ ਪਛਾਣ ਹੋ ਗਈ ਹੈ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

READ ALSO:ਕਬਜ਼ ਤੋਂ ਰਾਹਤ ਦਵਾਉਣਗੀਆ ਤੁਹਾਨੂੰ ਇਹ ਚਮਤਕਾਰੀ ਪੱਤੀਆਂ , ਸਵੇਰੇ ਚਬਾਉਣ ਨਾਲ ਮਿਲਣਗੇ ਕਈ ਫ਼ਾਇਦੇ

ਹੋਮਲੈਂਡ ਸੁਸਾਇਟੀ ਵਿੱਚ ਕਈ ਮਸ਼ਹੂਰ ਪੰਜਾਬੀ ਗਾਇਕ ਵੀ ਰਹਿੰਦੇ ਹਨ। ਇੱਥੇ 24 ਘੰਟੇ ਪੁਲਿਸ ਸੁਰੱਖਿਆ ਹੁੰਦੀ ਹੈ। ਇੱਥੇ ਕਈ ਲੋਕਾਂ ਦੀ ਨਿੱਜੀ ਸੁਰੱਖਿਆ ਕਰਮੀ ਵੀ ਤਾਇਨਾਤ ਹਨ। ਇਸ ਤੋਂ ਬਾਅਦ ਵੀ ਅਜਿਹੀ ਘਟਨਾ ਦਾ ਵਾਪਰਨਾ ਹੈਰਾਨੀਜਨਕ ਹੈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਲਏ ਹਨ।

Mohali Homeland Society firing

Latest

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ
ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ