ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ

ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ

ਮੋਗਾ 29 ਜੂਨ 
 
ਜਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ ਹਨ।
 
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ ਕਬਜ਼ੇ ਵਾਲੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
 
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਵੱਖ-ਵੱਖ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਫੈਲਾਉਂਦੇ ਹਨ। ਇਸ ਤਰ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਕਮਿਸ਼ਨਰ ਨਗਰ ਨਿਗਮ ਮੋਗਾ -ਕਮ- ਵਧੀਕ ਡਿਪਟੀ ਕਮਿਸਨਰ (ਜ) ਮੋਗਾ ਅਤੇ ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲਜ਼/ ਨਗਰ ਪੰਚਾਇਤਾਂ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਰਾਹੀਂ ਜਾਰੀ ਇਹਨਾਂ ਹੁਕਮਾਂ ਦੀ ਪਾਲਣਾ, ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ-1976 ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ-1986 ਅਤੇ ਮਿਉਂਸਪਲ ਸਾਲਿਡ ਵੇਸਟ ( ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ-2016 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਨਾਉਣਗੇ।
 
ਉਹਨਾਂ ਦੱਸਿਆ ਕਿ ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ ਅਦਾਰਿਆਂ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਨਿਗਮ ਜਾਂ ਨਗਰ ਕੌਂਸਲ/ ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ-ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ਼ ਮਾਲਕ ਪਾਸੋਂ ਕੀਤੀ ਜਾਵੇ।
 
ਇਹ ਹੁਕਮ ਅੱਜ ਮਿਤੀ 27 ਜੂਨ 2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। 
Tags:

Advertisement

Latest

ਯੁੱਧ ਨਸ਼ਿਆਂ ਵਿਰੁੱਧ’ ਦੇ 120ਵੇਂ ਦਿਨ ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ
ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ