ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ

ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ

ਮੋਰਿੰਡਾ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਹੁਣ ਤੱਕ ਸੂਬੇ ਵਿਚ ਵਿਆਪਕ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਸੇ ਤਰ੍ਹਾਂ ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ।
 
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਮੋਰਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਾਰਡ ਨੰਬਰ 8 ਅਤੇ 3 ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
 
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 3 ਅਤੇ ਵਾਰਡ ਨੰਬਰ 8 ਵਿੱਚ 2 ਰੋਡ ਬਣਾਏ ਜਾਣਗੇ, ਜਿਨ੍ਹਾਂ ਦੀ ਲਾਗਤ ਲਗਭਗ 25 ਲੱਖ ਦੀ ਹੋਵੇਗੀ, ਇਸ ਤੋਂ ਇਲਾਵਾ ਵਿਧਾਇਕ ਵੱਲੋਂ ਵਾਰਡ ਨੰਬਰ 3 ਵਿੱਚ ਓਪਨ ਜ਼ਿੰਮ ਦਾ ਉਦਘਾਟਨ ਵੀ ਕੀਤਾ ਗਿਆ, ਜਿਸ ਵਿੱਚ ਆਮ ਲੋਕ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਇਨ੍ਹਾਂ ਫਿੱਟਨੈੱਸ ਮਸ਼ੀਨਾਂ ਦੀ ਵਰਤੋਂ ਕਰ ਸਕਣਗੇ।
 
ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੋਰਿੰਡਾ ਸ਼ਹਿਰ ਦੇ ਵਿਕਾਸ ਵਿੱਚ ਭਵਿਖ ਵਿੱਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
 
ਇਸ ਮੌਕੇ ਨਵਦੀਪ ਸਿੰਘ ਟੋਨੀ, ਸ਼੍ਰੀ ਚੰਦ, ਆਮ ਆਦਮੀ ਪਾਰਟੀ ਦੇ ਹੋਰ ਕੌਂਸਲਰ ਤੇ ਸ਼ਹਿਰ ਨਿਵਾਸੀ ਹਾਜ਼ਰ ਸਨ।
 
 
Tags:

Latest

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ