ਸਿਹਤ ਕ੍ਰਾਂਤੀ: ਪੰਜਾਬੀਆਂ ਲਈ ਫਾਇਦੇਮੰਦ ਸਿੱਧ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ’

ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਦਾ ਦਾ ਮੁਫ਼ਤ ਇਲਾਜ ਕਰਵਾਉਣ ਦੀ ਮਿਲੇਗੀ ਸਹੂਲਤ

ਸਿਹਤ ਕ੍ਰਾਂਤੀ: ਪੰਜਾਬੀਆਂ ਲਈ ਫਾਇਦੇਮੰਦ ਸਿੱਧ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ’

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਦੀ ਸਹੂਲਤ ਯਕੀਨੀ ਬਣਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮਿਲਣ ਵਾਲੀ ਮੁਫ਼ਤ ਇਲਾਜ ਦੀ ਰਾਸ਼ੀ ਨੂੰ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਹੈ। ਇਹ ਕਦਮ ਪੰਜਾਬ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵਾਂਗ ਸਾਬਿਤ ਹੋਵੇਗਾ।

ਯੋਜਨਾ ਦਾ ਲਾਭ

ਪੰਜਾਬ ਦੇ ਦੇ ਤਕਰੀਬਨ 3 ਕਰੋੜ ਤੋਂ ਉੱਪਰ ਲੋਕਾਂ ਨੂੰ ਹੁਣ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਮਿਲੇਗਾ। ਇਸ ਯੋਜਨਾ ਤਹਿਤ, ਲਾਭਪਾਤਰੀ ਸੂਬੇ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਜਿਸ ਵਿੱਚ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ, ਸਰਜਰੀਆਂ ਅਤੇ ਹੋਰ ਮਹਿੰਗੇ ਇਲਾਜ ਸ਼ਾਮਲ ਹਨ।

ਪਹਿਲਾਂ ਕਈ ਵਾਰ ਅਜਿਹਾ ਹੁੰਦਾ ਸੀ ਕਿ ਗੰਭੀਰ ਬਿਮਾਰੀਆਂ ਦੇ ਇਲਾਜ 'ਤੇ 5 ਲੱਖ ਰੁਪਏ ਤੋਂ ਵੱਧ ਖਰਚਾ ਆਉਣ 'ਤੇ ਪਰਿਵਾਰਾਂ ਨੂੰ ਬਾਕੀ ਦਾ ਬੋਝ ਖੁਦ ਚੁੱਕਣਾ ਪੈਂਦਾ ਸੀ ਪਰ ਹੁਣ ਮੁਫ਼ਤ ਇਲਾਜ਼ ਦੀ ਸੀਮਾ 10 ਲੱਖ ਰੁਪਏ ਹੋ ਜਾਣ ਨਾਲ ਆਮ ਅਤੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਉਹਨਾਂ ਨੂੰ ਪਹਿਲਾਂ ਵਾਂਗ ਇਲਾਜ ਲਈ ਜ਼ਮੀਨ-ਜਾਇਦਾਦ ਵੇਚਣ ਜਾਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।

ਸਿਹਤ ਪ੍ਰਣਾਲੀ ਵਿੱਚ ਸੁਧਾਰ

ਇਸ ਯੋਜਨਾ ਤੋਂ ਇਲਾਵਾ, ਸਰਕਾਰ ਨੇ ਸਿਹਤ ਦੇ ਖੇਤਰ ਵਿੱਚ 881 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕਰਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਦਹਿਲੀਜ਼ 'ਤੇ ਪਹੁੰਚਾਇਆ ਹੈ।

ਸਿਹਤ ਬੀਮੇ ਦੀ ਰਾਸ਼ੀ ਵਿੱਚ ਇਹ ਵਾਧਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ। 10 ਲੱਖ ਰੁਪਏ ਦਾ ਮੁਫ਼ਤ ਇਲਾਜ ਪੰਜਾਬ ਨੂੰ ਤੰਦਰੁਸਤ ਅਤੇ ਵਿੱਤੀ ਤੌਰ 'ਤੇ ਸੁਰੱਖਿਅਤ ਸੂਬਾ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹੈ।

image (6)