10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ […]

ਚੰਡੀਗੜ੍ਹ, 30 ਜੁਲਾਈ, 2024:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Latest

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ