ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਮਾਨਸਾ, 22 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਪਲਾਸਟਿਕ ਪਿਕਿੰਗ ਡਰਾਈਵ ਚਲਾ ਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ।ਇਸ ਦੌਰਾਨ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਜ਼ਿਲ੍ਹਾ […]

ਮਾਨਸਾ, 22 ਅਗਸਤ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਪਲਾਸਟਿਕ ਪਿਕਿੰਗ ਡਰਾਈਵ ਚਲਾ ਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ।
ਇਸ ਦੌਰਾਨ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਵਿੱਚੋ 225 ਕਿਲੋਗ੍ਰਾਮ ਪਲਾਸਟਿਕ ਇਕੱਠਾ ਕੀਤਾ ਗਿਆ, ਜਿਸ ਨੂੰ ਸ਼ਹਿਰ ਅੰਦਰ ਬਣੇ ਐਮ.ਆਰ.ਐੱਫ ਵਿੱਚ ਰੀਸਾਇਕਲ ਕਰਨ ਲਈ ਭੇਜਿਆ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਕਰਨ ਸਿੰਘ ਅਤੇ ਕਮਿਊਨਟੀ ਫੈਸੀਲੀਟੀਏਟਰ ਸ੍ਰੀ ਜਸਵਿੰਦਰ ਸਿੰਘ ਵੱਲੋ ਪਲਾਸਟਿਕ ਦੀ ਵਰਤੋ ਦੇ ਬੁਰੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਾ. ਅਜਮੀਤ ਕੌਰ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ ਅੰਬੇਸ਼ ਭਾਰਦਵਾਜ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ. ਬਲਜੀਤ ਸਿੰਘ, ਡਾ. ਸੁਪਨਦੀਪ ਕੌਰ, ਡਾ. ਅਵਿਨਾਸ਼ ਕੁਮਾਰ, ਡਾ. ਅਮਨਦੀਪ ਸਿੰਘ, ਡਾ. ਕੁਲਦੀਪ ਸਿੰਘ ਵੱਲੋਂ ਸਹਿਯੋਗ ਕੀਤਾ ਗਿਆ।

Tags:

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ