ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

ਫ਼ਰੀਦਕੋਟ13 ਜਨਵਰੀ 2026: ()    ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੰਸਥਾ ਦੇ ਮੁੱਖੀ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ (ਜੋਤੀ) ਅਤੇ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠਜ਼ਿਲ੍ਹਾ ਯੂਥ ਅਫ਼ਸਰ ਸ. ਮੋਹਿਤ ਕੁਮਾਰ ਸੈਣੀ ਅਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਇਸ ਮੌਕੇ ਇੰਸਪੈਕਟਰ ਗੁਰਜੰਟ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਸਾਡੇ ਜੀਵਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਿਰਫ਼ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੀ ਨਹੀਂ ਕਰਨੀਸਗੋਂ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਲਈ ਰੈਲੀਆਂਨੁੱਕੜ ਨਾਟਕਾਂਸਾਈਕਲ ਅਤੇ ਮੋਟਰਸਾਇਕਲ ਰੈਲੀਆਂ ਰਾਹੀਂ ਯੂਥ ਕਲੱਬਾਂਸਕੂਲਾਂਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈਤਾਂ ਜੋ ਧੁੰਦ ਅਤੇ ਵਧ ਰਹੇ ਟ੍ਰੈਫਿਕ ਕਾਰਨ ਹੋ ਰਹੀਆਂ ਦੁਰਘਟਨਾਵਾਂ ‘ਤੇ ਨੱਥ ਪਾਈ ਜਾ ਸਕੇ।

ਇਸ ਦੌਰਾਨ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਨੇ ਕਿਹਾ ਕਿ ਲਾਲ ਬੱਤੀ ਦੀ ਪਾਲਣਾ ਕਰਨੀਸ਼ਰਾਬ ਪੀ ਕੇ ਵਾਹਨ ਨਾ ਚਲਾਉਣਾਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨੀ ਸੜਕ ਸੁਰੱਖਿਆ ਲਈ ਅਤਿ ਜ਼ਰੂਰੀ ਹੈ।

ਇਸ ਮੌਕੇ ਇੰਸਪੈਕਟਰ ਤਰਸੇਮ ਸਿੰਘਸ. ਪਰਮਿੰਦਰ ਸਿੰਘਸ. ਲਖਵਿੰਦਰ ਸਿੰਘਮੈਡਮ ਪੀਤੀ ਕੌੜਾਮੈਡਮ ਜਸਪ੍ਰੀਤ ਕੌਰਸ. ਹਰਮਨਦੀਪ ਸਿੰਘ ਭੁੱਲਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।