ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਹੋਏ ਜਾਰੀ
ਫਰੀਦਕੋਟ- ਸਰਕਾਰ ਕਿਸਾਨਾਂ ਦੇ ਸਬੰਧ ਵਿੱਚ ਕਈ ਤਰ੍ਹਾਂ ਦੇ ਫ਼ੈਸਲੇ ਲੈਂਦੀ ਰਹਿੰਦੀ ਹੈ। ਅਜਿਹਾ ਹੀ ਇੱਕ ਫ਼ੈਸਲਾ ਕਣਕਾਂ ਦੀ ਕਟਾਈ ਦੇ ਸਿਲਸਿਲੇ ਵਿੱਚ ਕੀਤਾ ਗਿਆ ਹੈ। ਇਸ ਵਿੱਚ ਕਿਸਾਨਾਂ ਨੂੰ ਇੱਕ ਵੱਡੀ ਪਾਬੰਦੀ ਦਾ ਸਾਹਮਣਾ ਕਰਨਾ ਪਵੇਗਾ। ਹੋ ਸਕਦਾ ਹੈ ਕਿ ਕਿਸਾਨਾਂ ਨੂੰ ਸ਼ਾਇਦ ਇਸ ਪਾਬੰਦੀ ਉੱਤੇ ਕਈ ਤਰ੍ਹਾਂ ਦੇ ਇਤਰਾਜ਼ ਹੋ ਸਕਦੇ ਹਨ।
ਪੰਜਾਬ ਵਿਚ ਇੱਕ ਨਵੀਂ ਪਾਬੰਦੀ ਲੱਗ ਗਈ ਹੈ। ਦੱਸ ਦਈਏ ਕਿ ਇਹ ਪਾਬੰਦੀ ਅੱਜ ਤੋਂ ਸ਼ੁਰੂ ਹੋ ਗਈ ਹੈ ਜੋ ਕਿ 25 ਮਈ ਤੱਕ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਤੇ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ।
Read Also- ਬਿਹਾਰ ਕਾਂਗਰਸ ’ਚ ਹੋਇਆ ਵੱਡਾ ਉਲਟਫੇਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 40 ਜ਼ਿਲ੍ਹਿਆਂ ’ਚ ਨਵੇਂ ਪ੍ਰਧਾਨ ਕੀਤੇ ਨਿਯੁਕਤ
ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਤੇ ਜਲੰਧਰ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ। ਇਸ ਸਮੇਂ ਤੋਂ ਬਾਅਦ ਸ਼ਾਮ 7.00 ਵਜੇ ਤੋਂ ਬਾਅਦ ਸਵੇਰੇ 10.00 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ’ਤੇ ਮੁਕੰਮਲ ਤੌਰ ’ਤੇ ਰੋਕ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜ਼ਨ 2025 ਦੌਰਾਨ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ।
ਇਸ ਲਈ ਇਨ੍ਹਾਂ ਉਤੇ ਰੋਕ ਲਗਾਈ ਗਈ ਹੈ। ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗ਼ੈਰ-ਲੋੜੀਂਦੀ ਦੇਰੀ ਹੁੰਦੀ ਹੈ। ਇਹ ਹੁਕਮ 25 ਮਈ 2025 ਤੱਕ ਹੁਕਮ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਖਤ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਸਰਕਾਰ ਵੱਲੋਂ ਇਹ ਹੁਕਮ ਕਣਕ ਵਿੱਚ ਨਮੀ ਘਟਾਉਣ ਦੇ ਸਿਲਸਿਲੇ ਵਿੱਚ ਦਿੱਤੇ ਗਏ ਹਨ। ਕਿਸਾਨਾਂ ਨੂੰ ਸਰਕਾਰ ਦੇ ਇਸ ਫ਼ੈਸਲੇ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕਣਕ ਦੀ ਚੰਗੀ ਉਪਜ ਵੇਚੀ ਅਤੇ ਖ਼ਰੀਦੀ ਜਾ ਸਕੇ।
Related Posts
Advertisement
