ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਸੰਗਰੂਰ, 08 ਦਸੰਬਰ

ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ ਹਨ, ਜਿਨ੍ਹਾਂ ਨੇ ਕਿਸੇ ਹੋਰ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ।

ਡਾ. ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਜਿਹੜੀ ਜ਼ਿੰਮੇਵਾਰੀ ਉਹਨਾਂ ਨੂੰ ਮਿਲੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤੇ ਕਮਿਸ਼ਨ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਦੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ, ਜਿਸ ਤਹਿਤ ਇੱਕ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਲਾਵਾਰਿਸ ਲਾਸ਼ ਬਰਾਮਦ ਹੁੰਦੀ ਹੈ ਤਾਂ ਅੰਤਿਮ ਸੰਸਕਾਰ ਸਥਾਨਕ ਪ੍ਰਸ਼ਾਸਨ ਕਰਨਾ ਯਕੀਨੀ ਬਣਾਏਗਾ।

ਜੇਕਰ ਹਸਪਤਾਲ ਵਿੱਚ ਮੌਤ ਹੁੰਦੀ ਹੈ ਤਾਂ ਹਸਪਤਾਲ ਬਿਲ ਦੀ ਅਦਾਇਗੀ ਤੋਂ ਬਿਨਾਂ ਹੀ ਮ੍ਰਿਤਕ ਸਰੀਰ ਵਾਰਸਾਂ ਨੂੰ ਦੇਵੇਗਾ ਤੇ ਇਸ ਬਾਬਤ ਹਰ ਹਸਪਤਾਲ ਵਿੱਚ ਬੋਰਡ ਲਾਉਣੇ ਲਾਜ਼ਮੀ ਹੋਣਗੇ।

ਜੇਕਰ ਕਿਸੇ ਹਸਪਤਾਲ ਕੋਲ ਮ੍ਰਿਤਕ ਸਰੀਰ ਲੈ ਕੇ ਜਾਣ ਲਈ ਵਾਹਨ ਨਹੀਂ ਹੈ ਤਾਂ ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੇ ਵੱਖ ਵੱਖ ਵਿਸ਼ਿਆਂ ਬਾਬਤ
ਅਧਿਕਾਰਤ ਕੋਰ ਗਰੁੱਪ ਬਣਾ ਕੇ ਅਧਿਕਾਰਤ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਹਨਾਂ ਤੋਂ ਸੇਵਾਵਾਂ ਲੈਣ ਲਈ ਉਤਸ਼ਾਹਤ ਕੀਤਾ ਜਾਵੇਗਾ।

ਇਸ ਦੌਰਾਨ ਉਹਨਾਂ ਨੇ ਸਾਲ 1995 ਵਿੱਚ ਆਪਣੇ ਵੱਲੋਂ ਸ਼ਹੀਦ ਭਗਤ ਸਿੰਘ ਸੇਵਾ ਦਲ ਸ਼ੁਰੂ ਕਰਨ ਤੋਂ ਲੈ ਕੇ ਹੁਣ ਤਕ ਹਜ਼ਾਰਾਂ ਦੀ ਗਿਣਤੀ ਵਿੱਚ ਲਾਵਾਰਸ ਲਾਸ਼ਾਂ ਦੇ ਅੰਤਿਮ ਸੰਸਕਾਰ ਕਰਨ ਬਾਬਤ ਤਜਰਬੇ ਸਾਂਝੇ ਕੀਤੇ।

ਇਸ ਮੌਕੇ ਪ੍ਰਧਾਨ ਖਪਤਕਾਰ ਅਦਾਲਤ, ਸ਼੍ਰੀ ਜੋਤ ਨਿਰੰਜਨ ਸਿੰਘ ਗਿੱਲ ਨੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਇਹਨਾਂ ਅਧਿਕਾਰਾਂ ਦੀ ਰਾਖੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦਾ ਸਨਮਾਨ ਵੀ ਕੀਤਾ ਗਿਆ।

ਸਮਾਗਮ ਦੌਰਾਨ ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਹਾਰਾ ਫਾਊਂਡੇਸ਼ਨ ਦੇ ਅਹੁਦੇਦਾਰ, ਵੱਡੀ ਗਿਣਤੀ ਵਿਦਿਆਰਥੀ, ਪਤਵੰਤੇ ਅਤੇ ਸ਼ਹਿਰ ਵਾਸੀ ਹਾਜ਼ਰ ਸਨ। 

Latest

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ