ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ - ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ - ਵਿਧਾਇਕ ਸ਼ੈਰੀ ਕਲਸੀ

ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। 

Latest

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ