ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

ਫ਼ਰੀਦਕੋਟ 2 ਅਗਸਤ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। […]

ਫ਼ਰੀਦਕੋਟ 2 ਅਗਸਤ,

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਸ. ਢਿਲਵਾਂ ਨੇ ਕਿਹਾ ਕਿ  ਮੁੱਖ ਮੰਤਰੀ ਪੰਜਾਬ ਵੱਲੋਂ ਸਾਡੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਸਜਾਇਆ ਗਿਆ ਹੈ। ਉਸ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿੱਥੇ ਨੋਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਈ ਜਾ ਰਹੀ ਹੈ, ਉੱਥੇ ਹੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਉਪਰੰਤ ਉਨ੍ਹਾਂ ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲਾ ਦਾ ਦੌਰਾ ਵੀ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਹਿਬਾਨ ਤੇ ਪਤਵੰਤੇ ਸੱਜਣ ਹਾਜ਼ਰ ਸਨ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ