ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

      ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਵਿੱਚ ਤਾਇਨਾਤ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਨਾੜ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਨਾ ਆਵੇ।

 ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਕੀਤਾ ਜਾਵੇ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ