ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਫ਼ਰੀਦਕੋਟ 30 ਜਨਵਰੀ  () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

  ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ ਗਈ ।

ਇਸ ਮੌਕੇ ਸਹਾਇਕ ਕਮਿਸ਼ਨਰ (ਜ)ਸ. ਗੁਰਕਿਰਨਦੀਪ ਸਿੰਘ,ਪੀ.ਏ ਸ. ਗੁਰਨਾਮ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ, ਸ੍ਰੀ ਨਰਿੰਦਰ ਸ਼ਰਮਾ ਸੁਪਰਡੈਂਟ, ਸ.ਸੁਖਵਿੰਦਰ ਸਿੰਘ ਐਮ.ਏ ਸਮੇਤ ਡੀ.ਸੀ ਦਫ਼ਤਰ ਦੇ ਸਮੂਹ ਕਰਮਚਾਰੀ ਹਾਜ਼ਰ ਸਨ।