ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ
ਚੰਡੀਗੜ੍ਹ, 8 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 231ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
231ਵੇਂ ਦਿਨ, ਪੁਲਿਸ ਟੀਮਾਂ ਨੇ 238 ਵਿਅਕਤੀਆਂ ਨੂੰ 24 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,937 ਗ੍ਰਿਫ਼ਤਾਰੀਆਂ ਹੋਈਆਂ ਹਨ।
ਇਸ ਤੋਂ ਇਲਾਵਾ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 556ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 353 ਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 6 ਕਿਲੋ ਭੁੱਕੀ ਅਤੇ 285 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਸਿਰਫ 556 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,559 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

