'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 29 ਅਕਤੂਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 1.8 ਕਿਲੋ ਅਫੀਮ, 31 ਕਿਲੋ ਭੁੱਕੀ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 355 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

-------- 

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ