ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ
ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
246ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,130 ਹੋ ਗਈ ਹੈ।
ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 571ਵੇਂ ਦਿਨ ਵੀ ਜਾਰੀ ਰੱਖਦਿਆਂ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿਲੋ ਹੈਰੋਇਨ, 2 ਕਿਲੋ ਅਫੀਮ, 15 ਕਿਲੋ ਭੁੱਕੀ, 737 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 571 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 79,463 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

