ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ
ਚੰਡੀਗੜ੍ਹ, 5 ਨਵੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
289ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 178 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,687 ਹੋ ਗਈ ਹੈ।
ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

