ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਚੰਡੀਗੜ੍ਹ, 21 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਅਹਿਮ ਤੇ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85817 ਹੋ ਗਈ ਹੈ।

ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਸ ਸਕਦੀ ਹੈ।