'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ


ਚੰਡੀਗੜ੍ਹ, 15 ਜਨਵਰੀ:


ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 263 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

--------- 

Latest

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ