ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

ਚੰਡੀਗੜ੍ਹ, 14 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

53ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,526 ਹੋ ਗਈ ਹੈ।

ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 73 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 378ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 526 ਗ੍ਰਾਮ ਹੈਰੋਇਨ, 515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9540 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 378 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Latest

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ