ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਚੰਡੀਗੜ੍ਹ, 16 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ।

ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 380ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 706 ਗ੍ਰਾਮ ਹੈਰੋਇਨ, 364 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 380 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,853 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Latest

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ