ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

ਮਾਲੇਰਕੋਟਲਾ 04 ਦਸੰਬਰ

                       ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੋਥੇ ਆਖੀਰਲੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਹਨ।

              ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 46 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਕੁੱਲ ਗਿਣਤੀ 50 ਹੋ ਗਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 30 , ਬਲਾਕ ਸੰਮਤੀਆਂ ਅਮਰਗੜ੍ਹ ਲਈ 60 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 56 ਨਾਮਜ਼ਦਗੀ ਪੱਤਰ ਆਖੀਰੀ ਦਿਨ ਦਾਖਲ ਹੋਏ ਹਨ । ਜਿਸ ਨਾਲ ਆਖੀਰਲੇ ਦਿਨ ਤੱਕ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 59 , ਬਲਾਕ ਸੰਮਤੀਆਂ ਅਮਰਗੜ੍ਹ ਲਈ 64 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 59 ਨਾਮਜ਼ਦਗੀ ਪੱਤਰ ਦੀ ਗਿਣਤੀ ਹੋ ਗਈ ਹੈ।

             ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ।