78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ […]

ਐਸ.ਏ.ਐਸ.ਨਗਰ,16 ਅਗਸਤ 2024:
 
ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।
ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ