ਸੰਗਰਾਂਦ ਦਿਹਾੜੇ ਮੌਕੇ ਗੁਰੂ ਘਰਾਂ ’ਚ ਪਹੁੰਚੀਆਂ ਸੰਗਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

ਸੰਗਰਾਂਦ ਦਿਹਾੜੇ ਮੌਕੇ ਗੁਰੂ ਘਰਾਂ ’ਚ ਪਹੁੰਚੀਆਂ ਸੰਗਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

ਮਾਨਸਾ, 14 ਮਈ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਰਦੂਲਗੜ੍ਹ ਵਿਖੇ ਸਵੀਪ ਨੋਡਲ ਇੰਚਾਰਜ ਅੰਗਰੇਜ ਸਿੰਘ ਸਮੇਤ ਸਮੂਹ ਬੀ.ਐਲ.ਓਜ਼ ਵੱਲੋਂ ਗੁਰੂ ਘਰਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਆਈਆਂ ਸੰਗਤਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਬਾਰੇ ਬਾਰੇ ਜਾਣੂ ਕਰਵਾਇਆ।ਸਵੀਪ ਨੋਡਲ ਅਫ਼ਸਰ ਅੰਗਰੇਜ ਸਿੰਘ ਨੇ ਦੱਸਿਆ […]

ਮਾਨਸਾ, 14 ਮਈ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਰਦੂਲਗੜ੍ਹ ਵਿਖੇ ਸਵੀਪ ਨੋਡਲ ਇੰਚਾਰਜ ਅੰਗਰੇਜ ਸਿੰਘ ਸਮੇਤ ਸਮੂਹ ਬੀ.ਐਲ.ਓਜ਼ ਵੱਲੋਂ ਗੁਰੂ ਘਰਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਆਈਆਂ ਸੰਗਤਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਬਾਰੇ ਬਾਰੇ ਜਾਣੂ ਕਰਵਾਇਆ।
ਸਵੀਪ ਨੋਡਲ ਅਫ਼ਸਰ ਅੰਗਰੇਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰੂ ਘਰਾਂ ਵਿਖੇ ਆਈਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ’ਇਸ ਵਾਰ 70 ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁੰਣ ਤਾ ਘਰ ਬੈਠ ਕੇ ਵੀ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਸੀ-ਵਿਜ਼ਿਲ ਐਪ ਤੋਂ ਇਲਾਵਾ ਚੋਣਾਂ ਸਬੰਧੀ ਪੋਲਿੰਗ ਬੂਥਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ