ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਫ਼ਰੀਦਕੋਟ, 4 ਦਸੰਬਰ ( ):

 

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਕੀਤਾ ਗਿਆ । ਪੈਨਸ਼ਨਰ ਸੇਵਾ ਮੇਲੇ ਦੇ ਅੱਜ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਨਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ ।ਇਹ ਜਾਣਕਾਰੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਸ਼੍ਰੀਮਤੀ ਵੀਰਪਾਲ ਕੌਰ ਬਾਠ ਨੇ ਦਿੱਤੀ।

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਬਾਕੀ ਹੈਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ ‘ਤੇ ਪੂਰੀ ਕੀਤੀ ਜਾ ਰਹੀ ਹੈ। 

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਪੋਰਟਲ” ਸ਼ੁਰੂ ਕੀਤਾ ਗਿਆ ਹੈਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂਈ-ਪੀ.ਪੀ.ਓਪੈਨਸ਼ਨ ਡਾਟਾਸ਼ਿਕਾਇਤ ਨਿਵਾਰਣ ਅਤੇ ਹੋਰ ਸਹੂਲਤਾਂ ਇਕੋ ਪਲੇਟਫਾਰਮ ‘ਤੇ ਉਪਲਬਧ ਕਰਵਾਈਆਂ ਗਈਆਂ ਹਨ। ਇਸ ਪੋਰਟਲ ਰਾਹੀਂ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ ਸਰਟੀਫਿਕੇਟ ਜਾਰੀ ਕਰਨ ਲਈ ਈ-ਕੇਵਾਈਸੀ ਪ੍ਰਕਿਰਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਪਾਸ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪੀ.ਪੀ.ਓ.ਆਧਾਰ ਕਾਰਡਬੈਂਕ ਪਾਸਬੁੱਕਪੈਨ ਕਾਰਡ ਅਤੇ ਆਧਾਰ ਨਾਲ ਲਿੰਕ ਕੀਤਾ ਮੋਬਾਇਲ ਨੰਬਰ (ਜਿਸ ‘ਤੇ ਓ ਟੀ ਪੀ ਪ੍ਰਾਪਤ ਹੋਵੇਗਾ) ਲਾਜ਼ਮੀ ਤੌਰ ‘ਤੇ ਮੌਜੂਦ ਹੋਣੇ ਚਾਹੀਦੇ ਹਨ।

 

ਜਿਲ੍ਹਾ ਖਜ਼ਾਨਾ ਅਫਸਰ ਸ਼੍ਰੀਮਤੀ ਵੀਰਪਾਲ ਕੌਰ ਬਾਠ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ “ਪੈਨਸ਼ਨਰ ਸੇਵਾ ਮੇਲੇ” ਵਿੱਚ 6 ਦਸੰਬਰ ਤੱਕ ਸ਼ਾਮਲ ਹੋ ਕੇ ਆਪਣੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰਨ ਅਤੇ ਸਰਕਾਰ ਦੀ ਇਸ ਸਹੂਲਤ ਦਾ ਪੂਰਾ ਲਾਭ ਲੈਣ। 

Latest

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ 'ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ
ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ