ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਮਾਨਸਾ, 13 ਅਗਸਤ :

            ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂਮੈਰਿਜ ਪੈਲੇਸਾਂਸ਼ਹਿਰਾਂਪਿੰਡਾਂ ਵਿੱਚ ਗਾਇਕਾਂਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

            ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂਮੈਰਿਜ ਪੈਲੇਸਾਂਸ਼ਹਿਰਾਂਪਿੰਡਾਂ ਵਿੱਚ ਗਾਇਕਾਂਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ।

            ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ

 

Advertisement

Latest