ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 10 ਜੂਨ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿਚ ਕਿਹਾ ਗਿਆ ਹੈ […]

ਮਾਨਸਾ, 10 ਜੂਨ:
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਰਤਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹਿਣਗੇ।  

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ