15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

ਮਾਨਸਾ, 08 ਅਗਸਤ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ […]

ਮਾਨਸਾ, 08 ਅਗਸਤ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵੀ.ਆਈ.ਪੀ. ਨਾਲ ਆਉਣ ਵਾਲੀ ਸੋਸ਼ਲ ਮੀਡੀਆ ਟੀਮ ’ਤੇ ਲਾਗੂ ਨਹੀਂ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ 15 ਅਗਸਤ, 2024 (ਸੁਤੰਤਰਤਾ ਦਿਵਸ) ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ’ਤੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ਘੋਸ਼ਿਤ ਕਰਕੇ ‘ਨੋ ਡਰੋਨ ਜ਼ੋਨ’ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਹੁਕਮ 15 ਅਗਸਤ, 2024 ਲਈ ਲਾਗੂ ਰਹੇਗਾ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ