ਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਅੰਮ੍ਰਿਤਸਰ 14 ਅਕਤੂਬਰ 2024— ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ, ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜਿਲ੍ਹਾ ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਮੌਕੇ ਮਿਤੀ 18 ਅਕਤੂਬਰ ਅਤੇ 19 ਅਕਤੂਬਰ 2024 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਸ਼ਰਾਬ ਦੇ ਠੇਕੇ, ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ।         […]

ਅੰਮ੍ਰਿਤਸਰ 14 ਅਕਤੂਬਰ 2024—

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ, ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜਿਲ੍ਹਾ ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਮੌਕੇ ਮਿਤੀ 18 ਅਕਤੂਬਰ ਅਤੇ 19 ਅਕਤੂਬਰ 2024 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਸ਼ਰਾਬ ਦੇ ਠੇਕੇ, ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ।

        ਦੱਸਣਯੋਗ ਹੈ ਕਿ ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਸ ਸਬੰਧੀ ਮੰਗ ਪੱਤਰ ਦੇ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ 18 ਅਕਤੂਬਰ  ਅਤੇ 19 ਅਕਤੂਬਰ 2024 ਵਾਲੇ ਦਿਨ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ। ਜਿਲਾ ਮੈਜਿਸਟਰੇਟ ਨੇ ਇਹ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ