ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਫਰੀਦਕੋਟ 31 ਦਸੰਬਰ () ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀ ਜੁਗਰਾਜ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਪੀ.ਐੱਲ.ਵੀ., ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਸਹਾਇਤਾ ਨਾਲ ਪੰਚਾਇਤ ਘਰ ਪਿੰਡ ਮਚਾਕੀ ਖੁਰਦ ਵਿਖੇ ਕੰਪੇਨ ਯੂਥ ਅਗੇਨਸਟ ਡਰੱਗਜ਼ ਅਧੀਨ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜੱਜ ਸਾਹਿਬ ਨੇ ਪੰਚਾਇਤ ਵਿੱਚ ਇਕੱਠੇ ਹੋਏ ਲੋਕਾਂ ਨੂੰ ਨਸ਼ੇ ਤੋਂ ਹੋਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਦੱਸਿਆ ਅਤੇ ਇਹ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ ਕਿ ਪਿੰਡ ਨਸ਼ਾ ਮੁਕਤ ਹੋਵੇ ਤਾਂ ਜੋ ਪਿੰਡ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਅਤੇ ਕੌਮਾਂਤਰੀ ਪੱਧਰ ਤੱਕ ਦੇਸ਼ ਨਸ਼ਾ ਮੁਕਤ ਹੋ ਸਕੇ।

ਇਸ ਦੇ ਨਾਲ਼ ਹੀ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਕੋਈ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਓਹ ਟੋਲ-ਫ੍ਰੀ ਨੰਬਰ 15100 ਤੇ ਫੋਨ ਕਰ ਸਕਦੇ ਹਨ।

  

Latest

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ
ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ