ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ

WhatsApp Image 2026-09-07 at 11.58.20 AM। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਯੂਨੀਵਰਸਿਟੀ ਪਰਿਵਾਰ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਸਮਾਜ ਸੇਵਾ ਦੇ ਇਸ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਮੌਕੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸ਼ਨ, ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਸ੍ਰੀ ਅਭਿਜੈ ਚੋਪੜਾ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਸਹਿ-ਸੰਸਥਾਪਕ ਸ੍ਰੀ ਕਰਨ ਗਿਲਹੋਤਰਾ ਸਮੇਤ ਕਈ ਪਤਵੰਤੇ ਸੱਜਣ ਅਤੇ ਯੂਨੀਵਰਸਿਟੀ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।

ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਵੈ-ਇੱਛਾ ਨਾਲ ਖੂਨਦਾਨ ਕਰਦੇ ਹੋਏ ਕੁੱਲ 732 ਯੂਨਿਟ ਖੂਨ ਇਕੱਠਾ ਕੀਤਾ। ਇਸ ਪਹਿਲ ਦਾ ਮਕਸਦ ਨੌਜਵਾਨਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਸੇਵਾ, ਸੰਵੇਦਨਸ਼ੀਲਤਾ ਅਤੇ ਮਨੁੱਖਤਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ।

ਅਧਿਆਪਕ ਦਿਵਸ ਦੇ ਮੌਕੇ 'ਤੇ ਇਸ ਸਮਾਗਮ ਦੌਰਾਨ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਦਾ ਵੀ ਸਨਮਾਨ ਕੀਤਾ ਗਿਆ। ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਇਸ ਸਨਮਾਨ ਸਮਾਰੋਹ ਨੇ ਸਮਾਗਮ ਨੂੰ ਹੋਰ ਵੀ ਅਰਥਪੂਰਨ ਬਣਾ ਦਿੱਤਾ। ਇੱਕ ਪਾਸੇ ਖੂਨਦਾਨ ਰਾਹੀਂ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ, ਜਦਕਿ ਦੂਜੇ ਪਾਸੇ ਅਧਿਆਪਕਾਂ ਦੇ ਜੀਵਨ ਭਰ ਦੇ ਸਮਰਪਣ ਨੂੰ ਸਨਮਾਨ ਦਿੱਤਾ ਗਿਆ। ਦੋਵੇਂ ਹੀ ਸਮਾਜ ਦੀ ਉਸਾਰੀ ਅਤੇ ਮਨੁੱਖੀ ਭਲਾਈ ਲਈ ਨਿਸ਼ਕਾਮ ਸੇਵਾ ਦੇ ਪ੍ਰਤੀਕ ਹਨ।

ਇਹ ਸਮਾਗਮ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਆਦਰਸ਼ਾਂ ਨੂੰ ਸੱਚੀ ਸ਼ਰਧਾਂਜਲੀ ਸੀ। ਉਨ੍ਹਾਂ ਦੇ ਸਾਹਸ, ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਖੂਨਦਾਨ ਕੈਂਪ ਰਾਹੀਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਗਿਆ।

ਸਮਾਗਮ ਦਾ ਸਮਾਪਨ ਸਮਾਜ ਸੇਵਾ ਅਤੇ ਮਨੁੱਖਤਾ ਪ੍ਰਤੀ ਨਵੀਂ ਵਚਨਬੱਧਤਾ ਨਾਲ ਹੋਇਆ। ਵਿਦਿਆਰਥੀਆਂ ਦੇ ਉਤਸ਼ਾਹਪੂਰਣ ਸਹਿਯੋਗ ਅਤੇ ਅਧਿਆਪਕਾਂ ਦੇ ਸਨਮਾਨ ਨੇ ਇਸ ਮੌਕੇ ਨੂੰ ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਪ੍ਰੇਰਣਾਦਾਇਕ ਸੰਗਮ ਵਜੋਂ ਯਾਦਗਾਰ ਬਣਾ ਦਿੱਤਾ।

Related Posts