ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

ਧੂਰੀ, 23 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਅਤੇ ਬਿਜਲੀ ਸਪਲਾਈ ਸਬੰਧੀ ਮੁੱਦੇ ਧਿਆਨ ਵਿੱਚ ਲਿਆਂਦੇ।

ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਹਰ ਇਕ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕ-ਕੇਂਦਰਿਤ ਪ੍ਰਸ਼ਾਸਨ ਹੈ ਅਤੇ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ ‘ਤੇ ਹੀ ਕਈ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਫੋਨ ਰਾਹੀਂ ਰਾਬਤਾ ਕਰਕੇ ਕਾਰਵਾਈ ਨੂੰ ਤੇਜ਼ ਕਰਨ ਲਈ ਕਿਹਾ ਗਿਆ।

ਓ.ਐਸ.ਡੀ. ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿੱਚ ਸਥਾਪਿਤ ਕੀਤਾ ਗਿਆ ਇਹ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਅਤੇ ਸਰਕਾਰ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰ ਰਿਹਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਦਿਨ ਉਹ ਖੁਦ ਇੱਥੇ ਬੈਠ ਕੇ ਧੂਰੀ ਦੇ ਨਿਵਾਸੀਆਂ, ਪੰਚਾਂ ਅਤੇ ਸਰਪੰਚਾਂ ਨਾਲ ਸਿੱਧੀ ਗੱਲਬਾਤ ਕਰਦੇ ਹਨ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਗਾਹ ਰਹਿੰਦੇ ਹੋਏ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਹੋਰ ਦੱਸਿਆ ਕਿ ਸਮੇਂ-ਸਮੇਂ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਧੂਰੀ ਵਿਖੇ ਬੈਠਕ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾਂਦਾ ਹੈ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ।

ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਇਸ ਕੇਂਦਰ ‘ਤੇ ਪ੍ਰਾਪਤ ਹੋਣ ਵਾਲੀ ਹਰ ਇਕ ਸ਼ਿਕਾਇਤ ਨੂੰ ਬਾਕਾਇਦਾ ਦਰਜ ਕਰਕੇ ਉਸਦੀ ਮਾਨੀਟਰਿੰਗ ਕੀਤੀ ਜਾਂਦੀ ਹੈ। ਸ਼ਿਕਾਇਤਕਰਤਾ ਨਾਲ ਨਿਯਮਿਤ ਰਾਬਤਾ ਰੱਖਦਿਆਂ ਉਸਨੂੰ ਮਾਮਲੇ ਦੀ ਪ੍ਰਗਤੀ ਬਾਰੇ ਜਾਣੂ ਕੀਤਾ ਜਾਂਦਾ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਪਾਰਦਰਸ਼ਿਤਾ ਅਤੇ ਜਵਾਬਦੇਹੀ ਯਕੀਨੀ ਬਣਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਧੂਰੀ ਹਲਕੇ ਦੇ ਵਸਨੀਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਕੇ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਅੱਗੇ ਵਧਾਇਆ ਜਾਵੇਗਾ। 

Latest

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ
ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: 'ਮੇਰੀ ਰਸੋਈ ਯੋਜਨਾ' ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ