*ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ 'ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼: ਬਰਿੰਦਰ ਕੁਮਾਰ ਗੋਇਲ*
ਲਹਿਰਾ/ ਮੂਨਕ/ ਖਨੌਰੀ, 18 ਜੁਲਾਈ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤੀਆਂ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਉਨ੍ਹਾਂ ਨੇ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ। ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਲਗਾਤਾਰ ਵੱਖੋ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।
ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ,
ਸਰਪੰਚ ਨਿਸ਼ਾਨ ਸਿੰਘ ਚੱਠਾ ਗੋਬਿੰਦਪੁਰਾ,
ਗੁਰਪੀਤ ਸਿੰਘ, ਪਾਰਸ ਸਿੰਘ, ਮਿੱਠੂ ਸਿੰਘ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਸੁਰਿੰਦਰ ਕਰੋਦਾ, ਸੰਜੇ ਸਿੰਗਲਾ, ਅਨਿਲ ਕੁਮਾਰ, ਅਸ਼ੋਕ ਕੁਮਾਰ, ਮਾਨ ਸਿੰਘ ਹਾਂਡਾ, ਆਤਮਾ ਸਿੰਘ, ਮਹਿੰਦਰ ਸਿੰਘ ਕੂੰਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਰਿੰਕੂ ਸਿੰਘ, ਪ੍ਰਗਟ ਸਿੰਘ ਸਰਪੰਚ ਪਿੰਡ ਫੂਲਦ, ਸਤਿਗੁਰ ਸਿੰਘ ਸਰਪੰਚ ਪਿੰਡ ਮਨਿਆਣਾ, ਮਿੱਠੂ ਰਾਮ ਪਿੰਡ ਮਨਿਆਣਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।
Related Posts
Advertisement
