ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਚੰਡੀਗੜ੍ਹ, ਜੁਲਾਈ 23ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ […]

ਚੰਡੀਗੜ੍ਹ, ਜੁਲਾਈ 23

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾ ਦੇ ਢੁਕਵੇਂ ਹਲ ਤੇਜ਼ੀ ਨਾਲ ਉਪਰਾਲੇ ਕੀਤੇ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੂੰ ਦਫਤਰੀ ਕੰਮ-ਕਾਜ ਵਾਲੇ ਦਿਨ ਹਰੇਕ ਮੰਗਲਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਬੈਕਫਿੰਕੋ ਦੇ ਦਫਤਰ ਐਸ.ਸੀ.ਓ. 60-61, ਸੈਕਟਰ-17 ਏ, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦੇ ਹਨ।

ਚੇਅਰਮੈਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਵੀ ਉਨ੍ਹਾ ਨੂੰ ਦਿੱਤੀ ਜਾਵੇਗੀ ਅਤੇ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਸ੍ਰੀ ਸੈਣੀ ਨੇ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉੱਨਤ ਸਮਾਜ ਦੀ ਸਿਰਜਣਾ ਵਾਸਤੇ ਜ਼ਮੀਨੀ ਪੱਧਰ ਤੇ ਉਪਰਾਲੇ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੱਛੜ੍ਹੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ