ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ
By NIRPAKH POST
On
ਸ੍ਰੀ ਮੁਕਤਸਰ ਸਾਹਿਬ, 05 ਅਗਸਤ:
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ ਪਾਸ, ਉਮਰ 18+ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਕੋਲ ਆਪਣਾ ਮੋਟਰਸਾਈਕਲ ਹੋਣਾ ਜਰੂਰੀ ਹੈ।
ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।