ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ16 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ16 ਸਤੰਬਰ ਨੂੰ

ਮਾਨਸਾ, 13 ਸਤੰਬਰ :ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਤੇ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 16 ਸਤੰਬਰ ਨੂੰ ਟਰੂ ਲਕਸ਼ਮੀ ਆਕਸੀਲੀਅਰੀ ਸਰਵਿਸਜ਼ ਪ੍ਰਾਈਵੇਟ ਲਿਮਟਿਡ (“Tue Luxmi Luxiliary Services Pvt Ltd.) ਵੱਲੋਂ ਫੀਲਡ […]

ਮਾਨਸਾ, 13 ਸਤੰਬਰ :
ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਤੇ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 16 ਸਤੰਬਰ ਨੂੰ ਟਰੂ ਲਕਸ਼ਮੀ ਆਕਸੀਲੀਅਰੀ ਸਰਵਿਸਜ਼ ਪ੍ਰਾਈਵੇਟ ਲਿਮਟਿਡ (“Tue Luxmi Luxiliary Services Pvt Ltd.) ਵੱਲੋਂ ਫੀਲਡ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦਿੱਤੀ।
ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਇੰਟਰਵਿਊ ਲਈ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪੰਹੁਚਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਦਾ ਹੋਵੇਗਾ। ਚੁਣੇ ਗਏ ਪ੍ਰਾਰਥੀਆਂ ਨੂੰ 12 ਹਜ਼ਾਰ ਤੋਂ ਲੈ ਕੇ 18 ਹਜ਼ਾਰ ਰੁਪਏ ਤੱਕ ਤਨਖ਼ਾਹ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78892-94100, 94100-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags: