ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਅਪੋਲੋ ਹਸਪਤਾਲ, ਦਿੱਲੀ ਵੱਲੋਂ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਨਰਸਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਯੋਗਤਾ ਜੀ.ਐਨ.ਐਮ. ਜਾਂ ਬੀ.ਐਸ.ਸੀ. ਨਰਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਨਖਾਹ ਫਰੈਸ਼ਰ ਪ੍ਰਾਰਥੀਆਂ ਲਈ 25 ਹਜਾਰ ਰੁਪਏ ਪ੍ਰਤੀ ਮਹੀਨਾ ਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਤਜਰਬੇ ਅਨੁਸਾਰ ਵੱਧ ਤਨਖਾਹ ਦਿੱਤੀ ਜਾਵੇਗੀ। ਨਰਸ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਜਿੰਨ੍ਹਾਂ ਦੀ ਉਮਰ 21 ਤੋਂ 40 ਸਾਲ ਹੈ ਯੋਗ ਹਨ।

ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਨਰਸ ਦੀਆਂ ਅਸਾਮੀਆਂ ਲਈ ਚੋਣ ਕੇਵਲ ਦਿੱਲੀ ਅਤੇ ਉਸ ਦੇ ਆਸ-ਪਾਸ ਵਾਲੇ ਖੇਤਰਾਂ ਲਈ ਹੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਇੰਟਰਵੀਓ ਲਈ 18 ਸਤੰਬਰ 2024 ਨੂੰ ਸਵੇਰੇ 10 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਵਿਖੇ ਪਹੁੰਚ ਸਕਦੇ ਹਨ।

        ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਬੰਧਕੀ ਸ਼ਾਖਾ ਤੋ ਸ਼੍ਰੀ ਬਲਤੇਜ ਸਿੰਘ ਨੇ ਦੱਸਿਆ ਕਿ ਤਨਖਾਹ ਤੋਂ ਇਲਾਵਾ ਰਿਹਾਇਸ਼, ਮੈਡੀਕਲ, ਐਕਸੀਡੈਂਟਲ ਪੋਲੀਸੀ, ਅਲਾਊਂਸ, ਛੁੱਟੀਆਂ ਅਤੇ ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ। 

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ