ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

ਮਾਨਸਾ, 23 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ, ਸੀਨੀਅਰ ਆਈ.ਪੀ.ਐਸ. ਅਫ਼ਸਰ ਸ. ਸੁਖਵੰਤ ਸਿੰਘ ਗਿੱਲ, ਡੀ.ਆਈ.ਜੀ. (ਇੰਟੈਲੀਜੈਂਸ) 24 ਮਈ ਨੂੰ ਮਾਨਸਾ ਵਿਖੇ ਪੁੱਜ ਰਹੇ ਹਨ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਕੋਈ ਵੀ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 8837545532 ਉਤੇ ਸੰਪਰਕ ਕਰ ਸਕਦਾ ਹੈ ਜਾਂ ਈ-ਮੇਲ ਆਈ.ਡੀ. [email protected] ਉਤੇ ਆਪਣੀ ਸ਼ਿਕਾਇਤ, ਸੁਝਾਅ ਜਾਂ ਸੂਚਨਾ ਭੇਜ ਸਕਦਾ ਹੈ।