ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ ।

ਸੂਬੇਦਾਰ ਗੁਰਨਾਮ ਸਿੰਘਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ ਮੈਡੀਕਲ ਪ੍ਰੀਖਿਆ ਪਾਸ ਕੀਤੀ ਹੈ ਉਹਨਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫਤ ਕਰਵਾਈ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2-2 ਫੋਟੋਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕਗੁਰਦਾਸਪੁਰ ਵਿੱਚ ਰਿਪੋਰਟ ਕਰ ਸਕਦੇ ਹਨ ।

ਵਧੇਰੇ ਜਾਣਕਾਰੀ ਲਈ 62830- 31125, 94647- 56808, 94174- 20125 ਅਤੇ 84374- 42966 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

Latest

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ